ਭਾਰਤੀ ਸਰਹੱਦ 'ਤੇ ਫੜੇ ਗਏ 2 ਅੱਤਵਾਦੀ, ਜੁਰਮ ਕਬੂਲਦਿਆਂ ਦਾ ਵੀਡੀਓ ਜਾਰੀ - ਜੰਮੂ ਕਸ਼ਮੀਰ ਪੁਲਿਸ
🎬 Watch Now: Feature Video
ਭਾਰਤੀ ਫੌਜ ਨੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਏਬਾ ਦੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਚਿਨਾਰ ਫੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਕੇ.ਜੇ.ਐੱਸ. ਢਿੱਲੋ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਏਡੀਜੀ ਮੁਨੀਰ ਖਾਨ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫ਼ਰੰਸ ਵਿੱਚ ਦਿੱਤੀ। ਦੋਵੇਂ ਅੱਤਵਾਦੀਆਂ ਨੂੰ ਪਿਛਲੇ ਦਿਨੀਂ ਬਾਰਾਮੂਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪ੍ਰੈਸ ਕਾਨਫ਼ਰੰਸ ਦੌਰਾਨ ਫੜੇ ਗਏ ਅੱਤਵਾਦੀ ਦਾ ਵੀਡੀਓ ਵੀ ਜਾਰੀ ਕੀਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਘਾਟੀ ਵਿੱਚ ਪਾਕਿਸਤਾਨ ਤੋਂ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਾਕਿਸਤਾਨ ਕਸ਼ਮੀਰ ਵਿੱਚ ਅਸ਼ਾਂਤੀ ਫੈਲਾਉਣਾ ਚਾਹੁੰਦਾ ਹੈ। ਪਾਕਿ ਸੈਨਾ ਅੱਤਵਾਦੀਆਂ ਦੀ ਮਦਦ ਕਰ ਰਹੀ ਹੈ।