'ਜਿਹੜਾ ਕਿਸਾਨਾਂ ਨਾਲ ਖੜੂ, ਉਹੀ ਪਿੰਡਾਂ 'ਚ ਵੜੂ' - ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਲ
🎬 Watch Now: Feature Video
ਲੁਧਿਆਣਾ: ਸ਼ਹਿਰ ਦੇ ਕੁਹਾੜਾ ਚੌਂਕ ਵਿੱਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਰਾਜੇਵਾਲ ਲੱਖੋਵਾਲ ਦੀ ਅਗਵਾਈ ਹੇਠ ਪਾਸ ਹੋਏ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਲ ਨੇ ਕਿਹਾ ਕਿ 25 ਤਰੀਕ ਨੂੰ ਹਰਿਆਣਾ ਅਤੇ ਪੰਜਾਬ ਪੂਰਨ ਤੌਰ 'ਤੇ ਬੰਦ ਕੀਤਾ ਜਾਵੇਗਾ ਤੇ ਰੇਲਾਂ ਰੋਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਪੰਜਾਬ ਦਾ ਪੁੱਤਰ ਕਹਿਣ ਵਾਲੇ ਲੋਕ ਸਭਾ ਮੈਂਬਰ ਸਨੀ ਦਿਓਲ ਅਸਤੀਫਾ ਦੇਣ। ਉਨ੍ਹਾਂ ਕਿਹਾ ਕਿ ਸਾਡੇ ਨਾਲ ਪੰਜਾਬ ਦੇ ਸਾਰੇ ਐਮ.ਪੀ ਖੜੇ ਹਨ। ਉਨ੍ਹਾਂ ਕਿਹਾ ਕਿ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਪਿੰਡ-ਪਿੰਡ ਕੰਧਾਂ ਉੱਤੇ ਇਹ ਨਾਅਰੇ ਲਿਖੇ ਜਾਣਗੇ "ਜਿਹੜਾ ਕਿਸਾਨਾਂ ਨਾਲ ਖੜੂ' ਉਹੀ ਪਿੰਡਾਂ 'ਚ ਵੜੂ।