ਖੇੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸੰਬੰਧੀ ਕਿਸਾਨਾਂ ਨੇ ਸ਼ਹਿਰ ਵਿੱਚ ਕੱਢਿਆ ਰੋਸ ਮਾਰਚ
ਬਰਨਾਲਾ: ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਭਰ ਦੇ ਡੀਸੀ ਦਫ਼ਤਰਾਂ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਰਨਾਲਾ ਦੀ ਅਨਾਜ ਮੰਡੀ 'ਚ ਰੋਸ ਕਰਨ ਉਪਰੰਤ ਪੂਰੇ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ 'ਚ ਵੱਡੀ ਗਿਣਤੀ 'ਚ ਮਹਿਲਾਵਾਂਂ ਅਤੇ ਨੌਜਵਾਨ ਸ਼ਾਮਲ ਹੋਏ। ਆਗੂਆਂ ਨੇ ਕਿਹਾ ਕਿ ਪੰਜਾਬ ਤੋਂ ਸ਼ੁਰੂ ਹੋ ਕੇ ਇਹ ਸੰਘਰਸ਼ ਪੂਰੇ ਦੇਸ਼ 'ਚ ਫੈਲ ਗਿਆ ਹੈ। ਜੇਕਰ ਸਰਕਾਰ ਇਹ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਤਾਂ ਪੰਜਾਬ 'ਚ ਜਿਹੜੇ ਕਿਸਾਨ ਰਹਿ ਗਏ ਹਨ ਉਹ ਵੀ ਦਿੱਲੀ ਵੱਲ ਚਾਲੇ ਪਾਉਣਗੇ।