ਕਿਸਾਨ ਦੇ ਕੈਟਲ ਸ਼ੈੱਡ ਦੇ ਪੈਸੇ ਜਾਰੀ ਨਾ ਕਰਨ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ - Cattle and Dairy Development
🎬 Watch Now: Feature Video
ਬਠਿੰਡਾ: ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜੋਗੇਵਾਲਾ ਦੇ ਇੱਕ ਕਿਸਾਨ ਵੱਲੋਂ ਸਰਕਾਰੀ ਸਕੀਮ ਅਧੀਨ ਕੈਟਲ ਸ਼ੈੱਡ ਪਾ ਲੈਣ ਤੋਂ ਬਾਅਦ ਉਸ ਨੂੰ ਸਕੀਮ ਅਧੀਨ ਆਉਣ ਵਾਲੀ ਰਕਮ ਜਾਰੀ ਨਾ ਕਰਨ ਦੇ ਰੋਸ ਵੱਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਦਾ ਘਿਰਾਓ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇ ਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਅਨੁਸਾਰ ਪਿੰਡ ਦਾ ਸਰਪੰਚ ਸਿਆਸੀ ਦਬਾਅ ਪਾ ਕੇ ਅਫਸਰਾਂ ਤੋਂ ਕਿਸਾਨ ਦੇ ਪੈਸੇ ਨਹੀਂ ਪੈਣ ਦਿੰਦਾ।