ਭਾਰਤੀ ਹਾਕੀ ਟੀਮ ਦੇ ਖਿਡਾਰੀ ਮਨਦੀਪ ਸਿੰਘ ਨੂੰ ਮਿਲੇਗਾ ਅਰਜਨ ਐਵਾਰਡ - ਜਲੰਧਰ
🎬 Watch Now: Feature Video
ਜਲੰਧਰ: ਭਾਰਤੀ ਹਾਕੀ ਟੀਮ ਦੇ ਖਿਡਾਰੀ ਮਨਦੀਪ ਸਿੰਘ ( Mandeep Singh) ਨੂੰ ਅਰਜਨ ਐਵਾਰਡ (Arjuna Award) ਮਿਲਣ ਜਾ ਰਿਹਾ ਹੈ ਜਿਸ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ ਵਿਚ ਕਾਫੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਮਨਦੀਪ ਸਿੰਘ ਦੀ ਮਾਂ ਦਵਿੰਦਰਜੀਤ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੇਟੇ ਨੂੰ ਜੋ ਸਰਕਾਰ ਵੱਲੋਂ ਇਹ ਅਰਜਨ ਐਵਾਰਡ ਮਿਲਣ ਜਾ ਰਿਹਾ ਹੈ ਇਸ ‘ਤੇ ਉਨ੍ਹਾਂ ਨੂੰ ਕਾਫੀ ਖੁਸ਼ੀ ਮਹਿਸੂਸ ਹੋ ਰਹੀ ਹੈ। ਨਾਲ ਹੀ ਉਨ੍ਹਾਂ ਦਾ ਕਿਹਾ ਹੈ ਕਿ ਬੱਚਿਆਂ ਦੀ ਮਿਹਨਤ ਅਤੇ ਲਗਨ ਦੇ ਸਦਕਾ ਹੀ ਉਨ੍ਹਾਂ ਨੂੰ ਇੰਨ੍ਹਾਂ ਮਾਣ ਸਨਮਾਨ ਮਿਲ ਰਿਹਾ ਹੈ। ਪਰਿਵਾਰਿਕ ਮੈਂਬਰ ਇਸ ਮੌਕੇ ਇੱਕ ਦੂਸਰੇ ਦਾ ਲੱਡੂ ਖਵਾ ਕੇ ਮੂੰਹ ਮਿੱਠਾ ਕਰਵਾਇਆ। ਨਾਲ ਹੀ ਮਨਦੀਪ ਦੀ ਮਾਤਾ ਦਵਿੰਦਰਜੀਤ ਕੌਰ ਦਾ ਕਹਿਣਾ ਹੈ ਕਿ ਜੋ ਪੰਜਾਬ ਸਰਕਾਰ ਨੇ ਇਨ੍ਹਾਂ ਦੇ ਲਈ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ ਉਹ ਉਨ੍ਹਾਂ ਦੇ ਬੱਚਿਆਂ ਨੂੰ ਜਲਦ ਤੋਂ ਜਲਦ ਮਿਲ ਜਾਵੇ।