ਜਨਤਾ 'ਤੇ ਪਈ ਮਹਿੰਗਾਈ ਦੀ ਮਾਰ,ਪੈਟਰੋਲ ਤੇ ਡੀਜ਼ਲ ਦੀਆਂ ਵੱਧੀਆਂ ਕੀਮਤਾਂ
ਮਾਨਸਾ:ਜਿਥੇ ਇੱਕ ਪਾਸੇ ਦੇਸ਼ ਦੀ ਜਨਤਾ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੀ ਹੈ, ਉਥੇ ਹੀ ਦੂਜੇ ਪਾਸੇ ਕੋਰੋਨਾ ਕਾਲ 'ਚ ਜਨਤਾ 'ਤੇ ਪਈ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ। ਕੇਂਦਰ ਸਰਕਾਰ ਵੱਲੋਂ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਏ ਜਾਣ ਨਾਲ ਆਮ ਲੋਕ ਤੇ ਕਿਸਾਨ ਬੇਹਦ ਦੁੱਖੀ ਹਨ। ਮਾਨਸਾ ਵਿਖੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਅੰਤਰ ਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਘੱਟ ਹੋਣ ਦੇ ਬਾਵਜੂਦ ਸਰਕਾਰ ਪੈਟਰੋਲ ਤੇ ਡੀਜ਼ਲ ਦੇ ਰੇਟ ਵਧਾ ਕੇ ਆਮ ਲੋਕਾਂ ਤੋਂ ਲੁੱਟ ਕਰ ਰਹੀ ਹੈ। ਇਸ ਰਾਹੀਂ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾ ਰਹੀ ਹੈ। ਉਨ੍ਹਾਂ ਜਲਦ ਤੋਂ ਜਲਦ ਤੇਲ ਦੀਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ ਤਾਂ ਜੋ ਆਰਥਿਕ ਮੰਦੀ ਨਾਲ ਜੁਝ ਰਹੇ ਆਮ ਲੋਕਾਂ ਨੂੰ ਰਾਹਤ ਮਿਲ ਸਕੇ।