ਟੈਂਪੂ ’ਤੇ ਟੈਕਸੀ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਦਿੱਤੀ ਗਈ ਜਾਣਕਾਰੀ - ਦਿੱਤੀ ਗਈ ਜਾਣਕਾਰੀ
🎬 Watch Now: Feature Video
ਨੈਸ਼ਨਲ ਰੋਡ ਸੇਫਟੀ ਮਹੀਨੇ ਤਹਿਤ ਟੈਂਪੂ ਯੂਨੀਅਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਟੈਂਪੂ ਚਾਲਕਾਂ ਤੇ ਟੈਕਸੀ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਕੈਂਪ ਲਗਵਾਇਆ ਗਿਆ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਸ੍ਰੀ ਆਨੰਦਪੁਰ ਸਾਹਿਬ ਦੇ ਐੱਸਡੀਐੱਮ ਮੈਡਮ ਕੰਨੂ ਗਰਗ ਨੇ ਸ਼ਿਰਕਤ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਟੈਂਪੂ ਅਤੇ ਟੈਕਸੀ ਚਾਲਕ ਹਾਜ਼ਰ ਰਹੇ। ਇਸ ਮੌਕੇ ਟ੍ਰੈਫਿਕ ਪੁਲਿਸ ਜ਼ਿਲ੍ਹਾ ਰੂਪਨਗਰ ਦੇ ਸਿੱਖਿਆ ਸੈੱਲ ਦੇ ਇੰਚਾਰਜ ਏਐਸਆਈ ਸੁਖਦੇਵ ਸਿੰਘ ਨੇ ਟੈਂਪੂ ਚਾਲਕਾਂ ਅਤੇ ਟੈਕਸੀ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਵਿਸਥਾਰ ਰੂਪ ਵਿੱਚ ਜਾਣਕਾਰੀ ਦਿੱਤੀ। ਨਾਲ ਹੀ ਐੱਸਡੀਐੱਮ ਮੈਡਮ ਕੰਨੂ ਗਰਗ ਨੇ ਵੀ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਉਨ੍ਹਾਂ ਦੀ ਉਲੰਘਣਾ ਕਰਨ ਤੇ ਹੋਣ ਵਾਲੇ ਜੁਰਮਾਨੇ ਸਬੰਧੀ ਜਾਣੂ ਕਰਵਾਇਆ।