ਦਿੱਲੀ ਦੰਗਿਆਂ 'ਚ ਉੱਘੀਆਂ ਸ਼ਖਸੀਅਤਾਂ ਨੂੰ ਨਾਮਜ਼ਦ ਕਰਨ ਦੇ ਵਿਰੋਧ ’ਚ ਉਤਰੇ ਬੁੱਧੀਜੀਵੀ - ਰੋਸ ਪ੍ਰਦਰਸ਼ਨ
🎬 Watch Now: Feature Video
ਚੰਡੀਗੜ੍ਹ: ਦਿੱਲੀ ਪੁਲਿਸ ਵੱਲੋਂ ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਂਚੁਰੀ, ਸਵਰਾਜ ਅਭਿਆਨ ਦੇ ਆਗੂ ਯੋਗੇਂਦਰ ਯਾਦਵ, ਅਰਥਸ਼ਾਸਤਰੀ ਜਯਤੀ ਘੋਸ਼, ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਅਪੂਰਵਾਨੰਦ ਅਤੇ ਡਾਕਯੂਮੈਂਟਰੀ ਫ਼ਿਲਮ ਨਿਰਮਾਤਾ ਰਾਹੁਲ ਰੌਏ ਨੂੰ ਦਿੱਲੀ ਦੰਗਿਆਂ ਲਈ ਦਾਇਰ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਸਾਜਿਸ਼ ਕਰਨ ਵਾਲੇ ਸਹਿਯੋਗੀਆਂ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਦੇ ਵਿਰੋਧ 'ਚ ਗਿਣਤੀ ਵਕੀਲਾਂ, ਬੁੱਧੀਜੀਵੀਆਂ, ਵਿਦਿਆਰਥੀ ਜਥੇਬੰਦੀਆਂ ਦੇ ਕਾਰਕੁਨਾਂ ਅਤੇ ਸਮਾਜਿਕ ਕਾਰਕੁਨਾਂ ਨੇ ਸੈਕਟਰ-17 ਸਥਿਤ ਪਲਾਜ਼ਾ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਉੱਘੀਆਂ ਸ਼ਖਸੀਅਤਾਂ ਖਿਲਾਫ਼ ਦਾਇਰ ਸਪਲੀਮੈਂਟਰੀ ਚਾਰਜਸ਼ੀਟ ਵਾਪਸ ਲੈਣ ਦੀ ਮੰਗ ਕੀਤੀ।