ਅੰਤ੍ਰਿਗ ਕਮੇਟੀ ਨੇ ਧਾਰਮਿਕ ਸਜ਼ਾ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦਾ ਕਰਵਾਇਆ ਪ੍ਰਕਾਸ਼ - ਨਵੀਂ ਅੰਤ੍ਰਿਗ ਕਮੇਟੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-9080518-1037-9080518-1602049526281.jpg)
ਅੰਮ੍ਰਿਤਸਰ: ਸ੍ਰੀ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਅਗਨ ਭੇਟ ਮਾਮਲੇ ਵਿੱਚ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਅੰਤ੍ਰਿਗ ਕਮੇਟੀ ਨੂੰ ਧਾਰਮਿਕ ਸਜ਼ਾ ਲਗਾਈ ਸੀ ਕਿ ਨਵੀਂ ਅੰਤ੍ਰਿਗ ਕਮੇਟੀ ਗੁਰਦੁਆਰਾ ਰਾਮਸਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਏਗੀ। ਇਸੇ ਤਹਿਤ ਹੀ ਨਵੀਂ ਅੰਤ੍ਰਿਗ ਕਮੇਟੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਕਮੇਟੀ ਦੇ ਮੈਂਬਰ ਪਹੁੰਚੇ। ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 2 ਅਖੰਡ ਪਾਠ ਕਰਵਾਉਣ ਤੋਂ ਇਲਾਵਾ ਹੁਣ ਤਿੰਨ ਦਿਨ ਨਵੀਂ ਅੰਤ੍ਰਿਗ ਕਮੇਟੀ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਲੈ ਕੇ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਤੱਕ ਝਾੜੂ ਮਾਰਨ ਦੀ ਸੇਵਾ ਕਰੇਗੀ।