ਪੰਜਾਬ ਯੂਥ ਕਾਂਗਰਸ ਦਾ ਕਲੇਸ਼ ਪਹੁੰਚਿਆ ਦਿੱਲੀ, ਆਗੂ ਪਹੁੰਚੇ ਦਿੱਲੀ ਦਰਬਾਰ - punjab youth congress leaders
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-5582623-thumbnail-3x2-kl.jpg)
ਪੰਜਾਬ ਯੂਥ ਕਾਂਗਰਸ ਦਾ ਕਲੇਸ਼ ਹੁਣ ਦਿੱਲੀ ਦਰਬਾਰ ਪਹੁੰਚ ਗਿਆ ਹੈ। ਪੰਜਾਬ ਯੂਥ ਕਾਂਗਰਸ ਦੇ ਆਗੂ ਜਸਵਿੰਦਰ ਸਿੰਘ ਜੱਸੀ ਨੇ ਪਾਰਟੀ ਦੇ ਪ੍ਰਧਾਨ ਦੀ ਚੋਣ ਲੜੀ ਸੀ, ਉਹ ਸ਼ੁੱਕਰਵਾਰ ਨੂੰ ਆਪਣੇ ਸਮਰਥਕਾਂ ਸਮੇਤ ਦਿੱਲੀ ਵਿਖੇ ਸਥਿਤ ਆਲ ਇੰਡੀਆ ਯੂਥ ਕਾਂਗਰਸ ਦੇ ਦਫ਼ਤਰ ਪੁੱਜੇ। ਜੱਸੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪਾਰਟੀ ਦਫ਼ਤਰ ਦੇ ਅੱਗੇ ਧਰਨਾ ਦੇਣ ਦੀ ਕੋਸ਼ਿਸ਼ ਕੀਤੀ ਗਈ ਪਰ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸਨ ਮੌਕੇ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਯੂਥ ਕਾਂਗਰਸ ਦੇ ਆਗੂਆਂ ਨੂੰ ਸਮਝਾ ਕੇ ਉਨ੍ਹਾਂ ਦੀ ਗੱਲ ਹਾਈਕਮਾਨ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ। ਮੁਲਾਕਾਤ ਤੋਂ ਬਾਅਦ ਜਸਵਿੰਦਰ ਜੱਸੀ ਨੇ ਈਟੀਵੀ ਭਾਰਤ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਲਾ ਕਮਾਨ ਤੋਂ ਇੱਕ ਕਮੇਟੀ ਬਣਾ ਕੇ ਜਾਂਚ ਕਰਵਾਉਣ ਦੀ ਮੰਗ ਰੱਖੀ ਹੈ। ਪੰਜਾਬ ਯੂਥ ਕਾਂਗਰਸ ਦੀਆਂ ਅਹੁਦੇਦਾਰੀਆਂ ਲਈ ਹੋਈਆਂ ਚੋਣਾਂ ਵਿੱਚ ਬੇਨਿਯਮੀਆਂ ਦੇ ਦੋਸ਼ ਜਸਵਿੰਦਰ ਜੱਸੀ ਵੱਲੋਂ ਲਾਏ ਗਏ ਹਨ।