ਗੁਰਦਾਸਪੁਰ ’ਚ ਮਨਾਇਆ ਗਿਆ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ - ਗੁਰਪ੍ਰਤਾਪ ਸਿੰਘ ਪੰਨੂੰ
🎬 Watch Now: Feature Video
ਪੂਰੀ ਦੁਨੀਆਂ ਦੇ ਵਿੱਚ ਨਸ਼ੇ ਦੇ ਖਿਲਾਫ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਦੇ ਬਾਰੇ ਜਾਗਰੂਕ ਕਰਨ ਦੇ ਲਈ ਖਾਸ ਤੌਰ ਤੇ ਨਸ਼ੇ ਦੀ ਲਤ ਚ ਫਸੇ ਉਨ੍ਹਾਂ ਲੋਕਾਂ ਨੂੰ ਨਸ਼ੇ ਦੇ ਬਾਰੇ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਉਣ ਦੇ ਲਈ ਗੁਰਦਾਸਪੁਰ ਦੇ ਉਮੀਦ ਨਸ਼ਾ ਛੁਡਾਊ ਕੇਂਦਰ ਦੇ ਵਿੱਚ ਪ੍ਰੋਗਰਾਮ ਕਰਵਾਇਆ ਗਿਆ। ਜਿਸਦੇ ਵਿੱਚ ਸਰਕਾਰੀ ਹਸਪਤਾਲ ਦੇ ਡਾ. ਰੋਮੀ ਰਾਜਾ ਅਤੇ ਡੀ. ਐੱਸ ਪੀ ਰਾਜੇਸ਼ ਕੱਕੜ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਹ ਪ੍ਰੋਗਰਾਮ ਉਮੀਦ ਨਸ਼ਾ ਛੁਡਾਊ ਕੇਂਦਰ ਦੇ ਪ੍ਰਬੰਧਕ ਗੁਰਪ੍ਰਤਾਪ ਸਿੰਘ ਪੰਨੂੰ ਦੇ ਸਹਿਯੋਗ ਨਾਲ ਕਰਵਾਇਆ ਗਿਆ ਇਸ ਮੌਕੇ ਤੇ ਮਾਹਿਰ ਡਾਕਟਰਾਂ ਅਤੇ ਆਏ ਹੋਏ ਮੁੱਖ ਮਹਿਮਾਨਾਂ ਨੇ ਨੌਜਵਾਨਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਦੇ ਬਾਰੇ ਜਾਣਕਾਰੀ ਦਿੱਤੀ।