ਕੌਮਾਂਤਰੀ ਐਂਟੀ ਡਰੱਗਜ਼ ਡੇਅ:'ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨ ਦੀ ਲੋੜ' - ਵਰਚੁਅਲ ਮੀਟਿੰਗ
🎬 Watch Now: Feature Video
ਫਿਰੋਜ਼ਪੁਰ: ਕੌਮਾਂਤਰੀ ਐਂਟੀ ਡਰੱਗਜ਼ ਡੇਅ ਜ਼ੀਰਾ ਦੇ ਸਰਕਾਰੀ ਕੰਨਿਆ ਸਕੂਲ 'ਚ ਐੱਸਡੀਐੱਮ ਰਣਜੀਤ ਸਿੰਘ ਭੁੱਲਰ ਵਲੋਂ ਮੁੱਖ ਮੰਤਰੀ ਪੰਜਾਬ ਦੀ ਵਰਚੁਅਲ ਮੀਟਿੰਗ ਵਿੱਚ ਭਾਗ ਲਿਆ ਗਿਆ। ਜਿਸ 'ਚ ਸਕੂਲ ਦੇ ਪ੍ਰਿੰਸੀਪਲ ਅਤੇ ਹੋਰ ਸਟਾਫ਼ ਵੀ ਮੌਜੂਦ ਸੀ। ਇਸ ਮੌਕੇ ਐੱਸਡੀਐੱਮ ਨੇ ਦੱਸਿਆ ਕਿ ਮੁੱਖ ਮੰਤਰ ਵਿਲੋਂ ਸਕੂਲਾਂ ਅਤੇ ਕਾਲਜਾਂ 'ਚ ਇਹ ਹਫ਼ਤਾ ਮਨਾਉਣ ਦੀ ਗੱਲ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਨਸ਼ੇ ਦੇ ਕੋਹੜ ਨੂੰ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕਦਾ ਹੈ।