550ਵਾਂ ਪ੍ਰਕਾਸ਼ ਪੁਰਬ: ਕੌਮਾਂਤਰੀ ਨਗਰ ਕੀਰਤਨ ਪਹੁੰਚਿਆ ਤਖ਼ਤ ਸ੍ਰੀ ਦਮਦਮਾ ਸਾਹਿਬ - ਨਗਰ ਕੀਰਤਨ ਬਠਿੰਡਾ

🎬 Watch Now: Feature Video

thumbnail

By

Published : Oct 17, 2019, 7:17 PM IST

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਅੱਜ ਬਠਿੰਡਾ ਪਹੁੰਚਿਆ। ਨਗਰ ਕੀਰਤਨ ਦੇ ਬਠਿੰਡਾ ਪੁਹੰਚਣ ਉੱਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ। ਜਾਣਕਾਰੀ ਲਈ ਦੱਸ ਦਈਏ ਕਿ ਇਹ ਨਗਰ ਕੀਰਤਨ 1 ਅਗਸਤ ਤੋਂ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਸੀ ਅਤੇ 5 ਨਵੰਬਰ ਨੂੰ ਭਾਰਤ ਦੇ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ। ਸੰਗਤਾਂ ਨੇ ਪਾਲਕੀ ਸਾਹਿਬ ਵਿੱਚ ਮੌਜੂਦ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨਾਂ ਕਰਦਿਆਂ, ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰਾਂ ਤੋਂ ਇਲਾਵਾ ਬਾਬਾ ਨਾਨਕ ਜੀ ਦੇ ਬਰਤਨਾਂ ਅਤੇ ਤੱਕੜੀ ਤੋਲਣ ਵਾਲੇ ਵੱਟਿਆਂ ਦੇ ਦਰਸ਼ਨ ਕੀਤੇ। ਪਿੰਡਾਂ ਅਤੇ ਸ਼ਹਿਰਾਂ ਵਿੱਚ ਨਗਰ ਕੀਰਤਨ ਨਾਲ ਆਈ ਹੋਈ ਸੰਗਤ ਲਈ ਥਾਂ-ਥਾਂ ਲੰਗਰ ਵੀ ਲਗਾਏ ਗਏ ਸਨ। ਸੰਗਤਾਂ ਨੇ ਨਗਰ ਕੀਰਤਨ ਦੇ ਸੁਆਗਤ ਲਈ ਸਵੇਰ ਤੋਂ ਹੀ ਸੜਕਾਂ ਦੀ ਸਫਾਈ ਸ਼ੁਰੂ ਕਰ ਦਿੱਤੀ ਸੀ। ਨਗਰ ਕੀਰਤਨ ਬਠਿੰਡਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਅੱਜ ਦੀ ਰਾਤ ਨਗਰ ਕੀਰਤਨ ਦਾ ਵਿਸ਼ਰਾਮ ਬਠਿੰਡਾ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗਾ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.