ਕੌਮਾਂਤਰੀ ਨਗਰ ਕੀਰਤਨ ਪਹੁੰਚਿਆ ਤਰਨ ਤਾਰਨ, ਸੰਗਤ ਨੇ ਕੀਤਾ ਨਿੱਘਾ ਸਵਾਗਤ - ਕੌਮਾਂਤਰੀ ਨਗਰ ਕੀਰਤਨ ਪਹੁੰਚਿਆ ਤਰਨ ਤਾਰਨ
🎬 Watch Now: Feature Video
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਕੌਮਾਂਤਰੀ ਨਗਰ ਕੀਰਤਨ ਤਰਨ ਤਾਰਨ ਪਹੁੰਚਿਆ। ਇੱਥੇ ਨਗਰ ਕੀਰਤਨ ਦਾ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਕੀਤੇ। ਇਸ ਦੇ ਨਾਲ ਹੀ ਸੰਗਤ ਨੇ ਥਾਂ-ਥਾਂ 'ਤੇ ਲੰਗਰ ਲਾਏ। ਇਸ ਦੌਰਾਨ SGPC ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਨਗਰ ਕੀਰਤਨ ਨੂੰ ਲੈ ਕੇ ਸੰਗਤ ਵਿੱਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਨਗਰ ਕੀਰਤਨ ਹਰੀਕੇ, ਸਰਹਾਲੀ, ਡੇਹਰਾ ਸਾਹਿਬ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਰਾਤਰੀ ਵਿਸ਼ਰਾਮ ਉਪਰੰਤ ਸ਼ਨਿੱਚਰਵਾਰ ਸਵੇਰੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ।