SDM ਵੱਲੋਂ ਸਕੂਲੀ ਬੱਚਿਆਂ ਨੂੰ ਵੋਟ ਦੇ ਅਧਿਕਾਰ ਤੋਂ ਕਰਵਾਇਆ ਜਾਣੂ - Sri Anandpur Sahib
🎬 Watch Now: Feature Video
ਰੋਪੜ:ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ (Government Adarsh Senior Secondary School) ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਅਧੀਨ ਪੈਂਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਭਾਸ਼ਣ, ਪੇਂਟਿੰਗ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਨੋਡਲ ਅਫਸਰ ਰਣਜੀਤ ਸਿੰਘ ਨੇ ਦੱਸਿਆ ਕਿ 20 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਇਹ ਅਪੀਲ ਕੀਤੀ ਕਿ ਉਹ ਆਪਣੇ ਘਰ ਅਤੇ ਆਪਣੇ ਆਂਢ ਗੁਆਂਢ ਦੇ ਵਿੱਚ ਲੋਕਾਂ ਨੂੰ ਵੋਟ ਬਣਾਉਣ ਦੇ ਲਈ ਅਤੇ ਵੋਟ ਪਾਉਣ ਦੇ ਲਈ ਜਾਗਰੂਕ ਕਰਨ ਵਿੱਚ ਆਪਣਾ ਯੋਗਦਾਨ ਦੇਣ। ਇਸ ਮੌਕੇ ਐਸਡੀਐਮ (SDM) ਨੇ ਬੱਚਿਆ ਅਤੇ ਮਾਪਿਆ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਜਾਣੂ ਕਰਵਾਇਆ।