ਮਾਨਸਾ 'ਚ ਮਾਸਕ ਨਾ ਪਾਉਣ ਵਾਲੇ 350 ਲੋਕਾਂ ਦੇ ਚਲਾਨ - Invoices of 350 people
🎬 Watch Now: Feature Video
ਮਾਨਸਾ: ਮਾਨਸਾ ਜ਼ਿਲ੍ਹੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 137 ਹੋ ਗਈ ਹੈ ਜਿਸ ਨੂੰ ਦੇਖਦੇ ਹੋਏ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ 350 ਲੋਕਾਂ ਦੇ ਚਲਾਨ ਕੱਟੇ ਤੇ 600 ਤੋਂ ਵੱਧ ਲੋਕਾਂ ਦੇ ਨਮੂਨੇ ਲਏ। ਡੀਐਮਸੀ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 17 ਹਜ਼ਾਰ 669 ਲੋਕਾਂ ਦੇ ਨਮੂਨੇ ਇਕੱਠੇ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 137 ਸਰਗਰਮ ਮਰੀਜ਼ ਹਨ ਜਿਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 2692 ਪ੍ਭਾਵਿਤ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 2500 ਲੋਕ ਠੀਕ ਤੇ 55 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।