ਪ੍ਰਕਾਸ਼ ਪੁਰਬ ਸਮਾਗਮਾਂ 'ਚ ਪੰਥਕ ਸਖ਼ਸ਼ੀਅਤਾਂ ਨੂੰ ਆਉਣ ਤੋਂ ਰੋਕਣਾ ਮੰਦਭਾਗਾ: ਬੀਬੀ ਜਗੀਰ ਕੌਰ - ਅਕਾਲੀ ਦਲ
🎬 Watch Now: Feature Video
ਅੰਮ੍ਰਿਤਸਰ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਲੈਕੇ ਸ਼੍ਰੋਮਣੀ ਕਮੇਟੀ ਵਲੋਂ ਵੱਡੇ ਸਮਾਗਮ ਉਲੀਕੇ ਗਏ ਹਨ। ਇਸ ਦੇ ਚੱਲਦਿਆਂ ਅੰਮ੍ਰਿਤਸਰ ਪ੍ਰਸ਼ਾਸਨ ਵਲੋਂ ਕੋਰੋਨਾ ਦਾ ਹਵਾਲਾ ਦਿੰਦਿਆਂ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਅੰਮ੍ਰਿਤਸਰ ਸਮਾਗਮਾਂ 'ਚ ਸ਼ਿਰਕਤ ਕਰਨ 'ਤੇ ਮਨਾਹੀ ਕਰ ਦਿੱਤੀ ਗਈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਪ੍ਰਸ਼ਾਸਨ ਦੇ ਇਸ ਕੰਮ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਸੰਗਤ ਜੋ ਪ੍ਰਕਾਸ਼ ਪੁਰਬ 'ਚ ਆਉਣਾ ਚਾਹੁੰਦੀ ਹੈ, ਉਸ ਨੂੰ ਰੋਕਣਾ ਬਹੁਤ ਮੰਦਭਾਗਾ ਹੈ।