'ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਖਿਲਵਾੜ ਕਰਨਾ ਮੰਦਭਾਗਾ' - Government of India
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12827800-985-12827800-1629448891188.jpg)
ਰੂਪਨਗਰ: ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਾਕਿਸਤਾਨ 'ਚ ਮਹਾਰਾਜਾ ਰਣਜੀਤ ਸਿੰਘ (Maharaja Ranjit Singh)ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਮੰਦਭਾਗੀ ਹੈ। ਉਨ੍ਹਾਂ ਨੇ ਕਿਹਾ ਭਾਰਤ ਸਰਕਾਰ (Government of India) ਅਤੇ ਪਾਕਿਸਤਾਨ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਸ਼ਰਾਰਤੀ ਅਨਸਰਾਂ ਤੇ ਨੱਥ ਪਾਈ ਜਾਵੇ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜਿਆ ਗਿਆ ਸੀ।