ਜੰਮੂ-ਕਸ਼ਮੀਰ ਦੇ ਗਵਰਨਰ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ - golden temple
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-4749835-thumbnail-3x2-asr.jpg)
ਅੱਜ ਜੰਮੂ ਕਸ਼ਮੀਰ ਦੇ ਗਵਰਨਰ ਦੇ ਐਡਵਾਈਜਰ ਫ਼ਾਰੂਕ ਖ਼ਾਨ ਸਾਬਕਾ ਐੱਲ ਜੀ ਲਕਸ਼ਦੀਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉੱਤੇ ਉਨ੍ਹਾਂ ਦੇ ਨਾਲ ਐੱਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਸਨ। ਗਵਰਨਰ ਫ਼ਾਰੂਕ਼ ਖਾਨ ਨੇ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਏ ਤੇ ਗੁਰਬਾਣੀ ਦਾ ਸਰਵਣ ਕੀਤਾ ਇਸ ਤੋਂ ਬਾਅਦ ਮੀਡੀਆ ਨਾਲ਼ ਗੱਲਬਾਤ ਕਰਦਿਆਂ ਕਿਹਾ ਕਿ ਬਾਬਾ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਆ ਰਿਹਾ ਹੈ ਪਰ ਉਸ ਤੋਂ ਪਹਿਲਾਂ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਇਸ ਥਾਂ ਉੱਤੇ ਖ਼ਾਸ ਤੌਰ ਉੱਤੇ ਮੱਥਾ ਟੇਕਣ ਲਈ ਆਏ ਹਾਂ ਤੇ ਅਸੀਂ ਸਾਰੀ ਸਿੱਖ ਸੰਗਤ ਨੂੰ ਅਤੇ ਸਾਰੇ ਦੇਸ਼ ਤੇ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀ ਭਾਈਚਾਰੇ ਨੂੰ ਇਸ ਸ਼ੁਭ ਦਿਹਾੜੇ ਉੱਤੇ ਜੰਮੂ-ਕਸ਼ਮੀਰ ਦੀ ਸਰਕਾਰ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਜੰਮੂ ਕਸ਼ਮੀਰ ਦੇ ਲੋਕਾਂ ਵੱਲੋਂ ਇਸ ਪਵਿੱਤਰ ਦਿਹਾੜੇ ਦੀ ਮੁਬਾਰਕਬਾਦ ਦਿੰਦੇ ਹਾਂ।