ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਅਕਾਲੀ ਤੇ ਕਾਂਗਰਸ ਜਿੰਮੇਵਾਰ: ਜੈ ਕ੍ਰਿਸ਼ਨ ਸਿੰਘ ਰੋੜੀ
🎬 Watch Now: Feature Video
ਹੁਸ਼ਿਆਰਪੁਰ: ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਗੜ੍ਹਸ਼ੰਕਰ ਵਿੱਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਤੇ ਤਿੱਖੇ ਨਿਸ਼ਾਨੇ ਸਾਧੇ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਸਰਕਾਰ ਜਿੰਮੇਵਾਰ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਬੇਅਦਵੀ ਦੀ ਘਟਨਾ ਅਤੇ ਅਮਨ ਸ਼ਾਂਤੀ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕੀ ਸੀ, ਤੇ ਉਸ ਸਮੇਂ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੱਥ ਵਿੱਚ ਗੁਟਕਾ ਸਾਹਿਬ ਫੜਕੇ ਸਹੁੰ ਖਾਦੀ ਸੀ ਕਿ ਬੇਅਦਵੀ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਪਰ ਸਰਕਾਰ ਬਣਨ ਤੋਂ ਬਾਅਦ ਉਹ ਆਪਣੇ ਫਾਰਮ ਤੋਂ ਬਾਅਦ ਨਹੀਂ ਨਿਕਲੇ ਅਤੇ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਅਤੇ ਹੁਣ ਨਵੇਂ ਬਣੇ ਮੁੱਖ ਮੰਤਰੀ ਸਿਰਫ਼ ਐਲਾਨ ਕਰਨ ਤੱਕ ਸੀਮਿਤ ਰਹੀ ਚੁੱਕੇ ਹਨ।