ਕਿਸਾਨਾਂ ਦੇ ਹੱਕ 'ਚ ਆਂਗਣਵਾੜੀ ਮੁਲਾਜ਼ਮਾਂ ਦਾ ਜੇਲ੍ਹ ਭਰੋ ਅੰਦੋਲਨ - Harjeet Kaur Panjola
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਕਿਸਾਨਾਂ ਦੇ ਹੱਕ 'ਚ ਜੇਲ੍ਹ ਭਰੋ ਅੰਦੋਲਨ ਕੀਤਾ ਗਿਆ। ਵੱਡੀ ਗਿਣਤੀ 'ਚ ਆਂਗਨਵਾੜੀ ਮੁਲਾਜ਼ਮਾਂ ਨੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਆਪਣੀਆਂ ਗ੍ਰਿਫਤਾਰੀਆਂ ਦਿੱਤੀਆਂ। ਆਂਗਨਵਾੜੀ ਮੁਲਾਜ਼ਮ ਯੂਨੀਅਨ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਜੇਲ੍ਹ ਭਰੋ ਅੰਦੋਲਨ ਕੀਤਾ ਗਿਆ। ਇਸ 'ਚ ਹੋਰਨਾਂ ਵਰਗਾਂ ਦਾ ਵੀ ਯੋਗਦਾਨ ਰਿਹਾ। ਕਿਸਾਨੀ ਵਿਰੋਧੀ ਕਾਨੂੰਨਾਂ ਦਾ ਬੁਰਾ ਅਸਰ ਸਾਰੇ ਵਰਗਾਂ 'ਤੇ ਪਵੇਗਾ। ਕੇਂਦਰ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨੇ ਚਾਹੀਦੇ ਹਨ।