ਜੇਲ੍ਹ ‘ਚ ਬੈਠਾ ਤਸਕਰ ਚਲਾ ਰਿਹਾ ਸੀ ਨਸ਼ੇ ਦਾ ਧੰਦਾ, ਪੁਲਿਸ ਨੇ ਕੀਤਾ ਬੇਨਕਾਬ - ਮੋਬਾਇਲ ਬਰਾਮਦ
🎬 Watch Now: Feature Video
ਲੁਧਿਆਣਾ: ਜ਼ਿਲ੍ਹੇ ਦੀ ਐੱਸਟੀਐੱਫ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਗੁਪਤ ਸੂਚਨਾ ਦੇ ਅਧਾਰ ਉਪਰ ਦੋ ਮੋਟਰਸਾਇਕਲ ਸਵਾਰਾਂ ਨੂੰ ਰੋਕ ਕੇ ਤਲਾਸ਼ੀ ਲੈਣ ਉਪਰੰਤ ਉਨ੍ਹਾਂ ਕੋਲੋਂ 945 ਗ੍ਰਾਮ ਹੈਰੋਇਨ ਬਰਾਮਦ ਕੀਤੀ। ਕਾਬੂ ਕੀਤੇ ਮੁਲਜ਼ਮਾਂ ਤੋਂ ਮਿਲੀ ਜਾਣਕਾਰੀ ਦੇ ਅਧਾਰ ਉਪਰ ਉਨ੍ਹਾਂ ਦਾ ਸਾਥੀ ਜੋ ਕਿ ਜੇਲ੍ਹ ਵਿੱਚ ਬੰਦ ਹੈ ਉਸਤੋਂ ਚਾਲੂ ਹਾਲਤ ਵਿੱਚ ਮੋਬਾਇਲ ਵੀ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ਉਪਰ ਐਸਟੀਐਫ ਇੰਚਾਰਜ ਲੁਧਿਆਣਾ ਵੱਲੋਂ ਦੋ ਮੋਟਰਸਾਇਕਲ ਸਵਾਰਾਂ ਨੂੰ ਰੋਕਿਆ ਗਿਆ ਅਤੇ ਤਲਾਸ਼ੀ ਲੈਣ ਉਪਰੰਤ ਉਨ੍ਹਾਂ ਤੋਂ 945 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦਾ ਸਾਥੀ ਜੋ ਜੇਲ੍ਹ ਵਿੱਚ ਬੰਦ ਹੈ ਅਤੇ ਨਸ਼ੇ ਦੀ ਸਪਲਾਈ ਦਾ ਧੰਦਾ ਚਲਾਉਂਦਾ ਹੈ ਅਤੇ ਅੱਗੇ ਦੀ ਅੱਗੇ ਵਿਕਵਾਉਂਦਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।