ਚੋਣਾਂ ਨੂੰ ਮੁੱਖ ਰੱਖਦਿਆਂ ਜੈਤੋ ਪੁਲਿਸ ਨੇ ਕੱਢਿਆ ਫਲੈਗ ਮਾਰਚ - ਵਿਧਾਨ ਸਭਾ ਹਲਕਾ ਜੈਤੋ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14394246-655-14394246-1644216968270.jpg)
ਫਰੀਦਕੋਟ : ਵਿਧਾਨ ਸਭਾ ਹਲਕਾ ਜੈਤੋ ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੁਲਿਸ, ਅਤੇ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਐੱਸ.ਡੀ.ਐੱਮ ਦਫ਼ਤਰ ਤੋਂ ਸ਼ੁਰੂ ਹੋ ਕੇ ਬਾਜ਼ਾਰਾਂ 'ਚ ਹੁੰਦੇ ਹੋਏ ਜੈਤੋ ਥਾਣੇ ਵਿੱਚ ਜਾ ਕੇ ਸਮਾਪਤ ਹੋਇਆ। ਇਸ ਮੌਕੇ ਡੀਐਸਪੀ ਦਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਹ ਫਲੈਗ ਮਾਰਚ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਕੱਢਿਆ ਜਾ ਰਿਹਾ ਹੈ ਕਿਉਂਕਿ ਲੋਕਾਂ 'ਚ ਅਮਨ ਸ਼ਾਂਤੀ ਦਾ ਸੁਨੇਹਾ ਪਹੁੰਚਾਇਆ ਜਾ ਸਕੇ ਤਾਂ ਜ਼ੋ ਲੋਕਾਂ ਨੂੰ ਕਿਸੇ ਵੀ ਗੱਲੋਂ ਡਰਨ ਦੀ ਲੋੜ ਨਹੀਂ ਅਤੇ ਉਹ ਆਪਣਾ ਮਤ ਦਾ ਦਾਨ ਬਿਨਾਂ ਕਿਸੇ ਡਰ ਤੋਂ ਕਰ ਸਕਦੇ ਹਨ।