ਜੈਤੋ ਦੇ ਸਿਹਤ ਵਿਭਾਗ ਨੇ ਪੁਲਿਸ ਦੇ ਸਹਿਯੋਗ ਕੋਰੋਨਾ ਟੈੱਸਟਿੰਗ ਦਾ ਲਗਾਇਆ ਕੈਂਪ - ਸਿਹਤ ਵਿਭਾਗ ਦੀਆਂ ਹਦਾਇਤਾਂ
🎬 Watch Now: Feature Video
ਪੰਜਾਬ ਵਿਚ ਕੋਰੋਨਾ ਦਾ ਪ੍ਰਕੋਪ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ।ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਜੈਤੋ ਬੱਸ ਸਟੈਂਡ ਵਿੱਚ ਸਿਹਤ ਵਿਭਾਗ ਨੇ ਪੁਲਿਸ ਦੇ ਸਹਿਯੋਗ ਨਾਲ ਕੋਰੋਨਾ ਟੈੱਸਟਿੰਗ ਲਈ ਕਰੀਬ 90 ਲੋਕਾਂ ਦੇ ਸੈਂਪਲ ਲਏ ਗਏ ਹਨ।ਜਿਹੜੇ ਲੋਕਾਂ ਨੇ ਮਾਸਕ ਨਹੀਂ ਪਾਇਆ ਹੋਇਆ ਉਹਨਾਂ ਉਤੇ ਪੁਲਿਸ ਵੱਲੋਂ ਸਖ਼ਤੀ ਕੀਤੀ ਗਈ।ਕੈਂਪ ਦੇ ਦੌਰਾਨ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਬਾਰੇ ਜਾਗਰੂਕ ਕਰਵਾਇਆ ਗਿਆ।ਇਸ ਮੌਕੇ ਪੁਲਿਸ ਅਧਿਕਾਰੀ ਰਜੇਸ਼ ਕੁਮਾਰ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਨੂੰ ਸਭ ਨੂੰ ਘਰੋਂ ਨਿਕਲਦੇ ਸਮੇਂ ਮਾਸਕ ਲਗਾਉਣਾ ਜ਼ਰੂਰੀ ਹੈ।