ਜਲੰਧਰ ਦੇ ਸਿਵਲ ਹਸਪਤਾਲ ਡਾਕਟਰ ਦੀ ਪੈਸੇ ਲੈਂਦਿਆਂ ਦੀ ਵੀਡੀਓ ਹੋਈ ਵਾਇਰਲ - jalandhar viral video
🎬 Watch Now: Feature Video
ਜਲੰਧਰ ਦੇ ਸਿਵਲ ਹਸਪਤਾਲ ਦੇ ਸੀਨੀਅਰ ਡਾਕਟਰ ਰਾਜ ਕੁਮਾਰ ਮਦਨ ਵਲੋਂ ਕਿਸੇ ਤੋਂ ਪੈਸੇ ਲੈਂਦਿਆਂ ਦੀ ਵੀਡੀਓ ਵਾਇਰਲ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਕਿਸੇ ਕੇਸ ਦੇ ਸੰਬੰਧ 'ਚ ਪੈਸੇ ਲੈਂਦੇ ਦਿਖਾਈ ਦੇ ਰਹੇ ਹਨ। ਇਸ ਸੰਬੰਧ ਵਿੱਚ ਡਾ. ਰਾਜ ਕੁਮਾਰ ਨੇ ਕਿਹਾ ਕਿ ਇਹ ਵਾਇਰਲ ਵੀਡੀਓ ਕਾਫ਼ੀ ਪੁਰਾਣੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਨੇ ਮੈਨੂੰ ਪਹਿਲਾਂ ਵੀ ਇਸ ਵੀਡੀਓ ਰਾਹੀਂ ਬਲੈਕ ਮੇਲ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਨੇ ਕਿਹਾ ਇਸ ਵੀਡੀਓ ਦੇ ਸੰਬੰਧੀ ਕੁੱਝ ਦਿਨ ਪਹਿਲਾਂ ਐਮਰਜੈਂਸੀ ਵਾਰਡ 'ਚ ਕੁੱਝ ਲੋਕਾਂ ਨੇ ਹੰਗਾਮਾ ਕੀਤਾ ਜਿਸ ਲਈ ਪੁਲਿਸ ਵੀ ਬੁਲਾਉਣੀ ਪਈ ਸੀ ਤੇ ਉਨ੍ਹਾਂ ਨੇ ਦੱਸਿਆ ਕਿ ਵਾਰ-ਵਾਰ ਫੋਨ ਕਰਕੇ ਉਨ੍ਹਾਂ ਸੁਲਹ ਕਰ ਕਰਨ ਵੀ ਕਿਹਾ ਜਾਂਦਾ ਹੈ ਜਿਸ ਲਈ ਇਹ ਵੀਡੀਓ ਵਾਇਰਲ ਹੋਈ ਹੈ।