ਜਲੰਧਰ ਦੇ ਡੀਸੀ ਅਤੇ ਐਸਐਸਪੀ ਨੇ ਦਿਹਾਤੀ ਇਲਾਕਿਆਂ ਦਾ ਕੀਤਾ ਦੌਰਾ
🎬 Watch Now: Feature Video
ਜਲੰਧਰ: ਡੀਸੀ ਵਰਿੰਦਰ ਕੁਮਾਰ ਸ਼ਰਮਾ ਅਤੇ ਐਸਐਸਪੀ ਦਿਹਾਤੀ ਨਵਜੋਤ ਸਿੰਘ ਮਾਹਲ ਨੇ ਸ਼ੁੱਕਰਵਾਰ ਨੂੰ ਜਲੰਧਰ ਦੇ ਦਿਹਾਤੀ ਇਲਾਕਿਆਂ ਦਾ ਦੌਰਾ ਕੀਤਾ ਅਤੇ ਅਤੇ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਢਿੱਲ ਦਾ ਜਾਇਜ਼ਾ ਲਿਆ। ਇਸ ਦੌਰਾਨ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਲੰਧਰ ਦਿਹਾਤੀ ਵਿੱਚ ਪੈਂਦੇ ਗੋਰਾਇਆ ਅਤੇ ਫਿਲੌਰ ਆਦੀ ਇਲਾਕਿਆਂ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੌਕਡਾਊਨ ਦੌਰਾਨ ਉਨ੍ਹਾਂ ਨੂੰ ਲੋਕਾਂ ਦਾ ਬਹੁਤ ਸਹਿਯੋਗ ਮਿਲ ਰਿਹਾ ਹੈ, ਜਿਸ ਲਈ ਉਹ ਲੋਕਾਂ ਦੇ ਸ਼ੁਕਰਗੁਜ਼ਾਰ ਹਨ।