ਪ੍ਰਵਾਸੀ ਮਜ਼ਦੂਰਾਂ ਦੇ ਹੱਕ 'ਚ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਕੀਤੀ ਅਪੀਲ - migrant workers in punjab
🎬 Watch Now: Feature Video
ਜਲੰਧਰ: ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿੱਚ ਡਰ ਕੇ ਜ਼ਿਲ੍ਹਾ ਨਾ ਛੱਡਿਆ ਜਾਵੇ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਰਿਹਾਇਸ਼ ਅਤੇ ਖਾਣੇ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਸੂਬੇ ਦੇ ਆਰਥਿਕ ਤੇ ਸਮਾਜਿਕ ਵਿਕਾਸ ਵਿੱਚ ਉਨ੍ਹਾਂ ਵੱਲੋਂ ਮਿਹਨਤ ਨਾਲ ਪਾਏ ਜਾ ਰਹੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਇਸ ਔਖੀ ਘੜੀ ਵਿੱਚ ਡਰ ਕੇ ਆਪਣੇ ਜੱਦੀ ਸੂਬਿਆਂ ਵਿੱਚ ਜਾਣ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸ਼ਰਮਾ ਨੇ ਕਿਹਾ ਕਿ ਜਿਹੜੇ ਉਦਯੋਗ ਆਪਣਾ ਕੰਮ ਮੁੜ ਸ਼ੁਰੂ ਕਰਨਾ ਚਾਹੁੰਦੇ ਹਨ। ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਆਪਣੇ ਮਜ਼ਦੂਰਾਂ ਨੂੰ ਰਹਿਣ ਅਤੇ ਖਾਣੇ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣ ਦੀ ਸੂਰਤ ਵਿਚ ਕੰਮ ਸ਼ੁਰੂ ਕਰਨ ਦਾ ਵਿਕਲਪ ਦਿੱਤਾ ਗਿਆ ਹੈ।