ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ 'ਚ ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
🎬 Watch Now: Feature Video

ਜਲੰਧਰ: ਪੰਜਾਬ ਵਿੱਚ ਅੱਜ ਵੱਖ-ਵੱਖ ਜ਼ਿਲ੍ਹਿਆਂ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਕੜੀ 'ਚ ਜਲੰਧਰ ਵਿੱਚ ਕਿਸ਼ਨਗੜ੍ਹ ਚੌਕ ਨੇੇੜੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਸੜਕਾਂ ਕਿਨਾਰੇ ਟਰੈਕਟਰ ਖੜ੍ਹੇ ਕਰਕੇ, ਟਰੈਕਟਰਾਂ ਉੱਤੇ ਕਾਲੇ ਝੰਡੇ ਲਾ ਕੇ ਕਿਸਾਨਾਂ ਨੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕੀਤਾ। ਕਿਸਾਨਾਂ ਨੇ ਆਪਣੀ ਪਰੇਸ਼ਾਨੀ ਈਟੀਵੀ ਭਾਰਤ ਨਾਲ ਸਾਂਝੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸ ਕਿਸਾਨ ਵਿਰੋਧੀ ਹੈ। ਪੰਜਾਬੀ ਦੀ ਸਾਰੀ ਹੀ ਕਿਸਾਨ ਜੱਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਪੰਜਾਬ ਸਰਕਾਰ ਖਿਲਾਫ ਆਪਣੀ ਨਰਾਜ਼ਗੀ ਪ੍ਰਗਟਾਉਂਦੇ ਕਿਸਾਨਾਂ ਨੇ ਆਖਿਆ ਕਿ ਜਦ ਫਸਲ ਬੀਜਣ ਦਾ ਸਮਾਂ ਆਉਂਦਾ ਹੈ ਤਾਂ ਸਰਕਾਰਾਂ ਵੱਲੋਂ ਪੈਟਰੋਲ-ਡੀਜ਼ਲ ਦੇ ਰੇਟ ਵਧਾ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿਸਾਨਾਂ ਨੂੰ ਫਸਲ ਦੇ ਸਰਕਾਰੀ ਰੇਟ ਮੁਤਾਬਕ ਫਸਲ ਦਾ ਸਹੀ ਰੇਟ ਨਹੀਂ ਮਿਲਦਾ। ਕਿਸਾਨ ਇਨ੍ਹੀਂ ਮੁਸ਼ਕਲ ਤੇ ਪਰੇਸ਼ਾਨੀਆਂ ਝੱਲ ਕੇ ਫਸਲ ਤਿਆਰ ਕਰਦੇ ਹਨ ਪਰ ਬਾਅਦ 'ਚ ਫਸਲ ਦੀ ਲਾਗਤ ਮੁਤਾਬਕ ਸਹੀ ਰੇਟ ਨਾ ਮਿਲਣ ਕਾਰਨ ਖ਼ੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਤੇ ਕੇਂਦਰ ਦੋਹਾਂ ਸਰਕਾਰਾਂ ਨੇ ਮੌਜੂਦਾ ਸਮੇਂ 'ਚ ਕਿਸਾਨਾਂ ਮਾਰੂ ਨੀਤੀਆਂ ਰਾਹੀ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਲਈ ਉਹ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਇਸ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਰਕਾਰੀ ਹਦਾਇਤਾਂ ਦੀ ਪਾਲਣਾ ਕੀਤੀ ਗਈ।