ਜਲੰਧਰ ਦੀ ਮਹੰਤ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ - mahant commits suicide
🎬 Watch Now: Feature Video
ਜਲੰਧਰ: ਸ਼ਹਿਰ ਦੇ ਮਕਸੂਦਾਂ ਅਧੀਨ ਪੈਂਦੇ ਵਰਿਆਣਾ ਪਿੰਡ 'ਚ ਇੱਕ ਮਹਿਲਾ ਮਹੰਤ ਦੇ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੇ ਖੁਦਕੁਸ਼ੀ ਫਾਹਾ ਲਗਾ ਕੇ ਕੀਤੀ ਹੈ। ਮ੍ਰਿਤਕ ਦੀ ਪਹਿਚਾਣ ਮਧੂ ਥਾਪਾ ਉਮਰ 34 ਸਾਲ ਹੈ। ਏ.ਐਸ.ਆਈ ਮਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮ੍ਰਿਤਕ ਦੇ ਰਿਸ਼ਤੇਦਾਰ ਤੋਂ ਸੂਚਨਾ ਮਿਲੀ ਸੀ ਜਿਸ ਤੋਂ ਉਨ੍ਹਾਂ 'ਤੇ ਪਹੁੰਚ ਕੇ ਲਾਸ਼ ਦੀ ਜਾਂਚ ਕੀਤੀ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀ ਕੁਝ ਸਮਾਂ ਪਹਿਲਾ ਮਾਂ ਦੀ ਮੌਤ ਹੋਈ ਸੀ ਜਿਸ ਤੋਂ ਬਾਅਦ ਉਸ ਨਾਲ ਉਸ ਦਾ ਰਿਸ਼ਤੇਦਾਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ।