ਜਲੰਧਰ: ਪੰਜਾਬ ਪੁਲਿਸ ਦੇ ਹੱਥੇ ਚੜ੍ਹੇ ਫਰਾਰ ਹੋਏ ਮੁਜ਼ਰਮ - ਜਲੰਧਰ ਪੁਲਿਸ
🎬 Watch Now: Feature Video
ਜਲੰਧਰ ਪੁਲਿਸ ਨੇ ਭਗੌੜੇ ਵਿਅਕਤੀਆਂ ਦੇ ਖ਼ਿਲਾਫ਼ ਚਲਾਈ ਮੁਹਿੰਮ ਦੇ ਤਹਿਤ ਇੱਕ ਵਿਅਕਤੀ ਅਤੇ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕਿਹਾ ਕਿ ਮੁਲਜ਼ਮ 3-4 ਕੇਸਾਂ 'ਚੋਂ ਭਗੌੜਾ ਸੀ। ਗ੍ਰਿਫ਼ਤਾਰ ਕਰ ਉਸ ਕੋਲੋਂ 1 ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ ਤੇ ਉਹ ਹੁਣ ਪੁਲਿਸ ਰਿਮਾਂਡ 'ਤੇ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਇੱਕ ਮਹਿਲਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਚਕਮਾ ਦੇ ਕੇ ਭੱਜ ਗਈ ਸੀ।