ਜਲੰਧਰ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਸਿਮਰਜੀਤ ਸਿੰਘ ਬੈਂਸ ਨੂੰ ਕੀਤਾ ਗ੍ਰਿਫ਼ਤਾਰ - jalandhar police
🎬 Watch Now: Feature Video
ਜਲੰਧਰ: ਸ਼ਹਿਰ ਦੇ ਲੰਮਾ ਪਿੰਡ ਚੌਕ ਤੋਂ ਸ਼ੁਰੂ ਹੋ ਕੇ ਵਡਾਲਾ ਚੌਂਕ ਤੱਕ ਆਟੋ ਰੋਸ ਯਾਤਰਾ ਕੱਢ ਰਹੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਤੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਸਬੰਧੀ ਡੀਸੀਪੀ ਬਲਕਾਰ ਸਿੰਘ ਨੇ ਕਿਹਾ ਕਿ ਇਨ੍ਹਾਂ ਪ੍ਰਦਰਸ਼ਨ ਕਰਨ ਲਈ ਕੋਈ ਮੰਜ਼ੂਰੀ ਨਹੀਂ ਲਈ ਸੀ ਤੇ ਗ਼ੈਰ ਕਾਨੂੰਨੀ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਚਲਦਿਆਂ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਇਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।