ਜਲੰਧਰ ਪੁਲਿਸ ਨੇ ਰੇਡ ਕਰ ਸੱਟੇ ਦਾ ਕਾਰੋਬਾਰ ਕਰਨ ਵਾਲੇ 8 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ - ਲਾਟਰੀ ਤੇ ਦੜੇ ਸੱਟੇ ਦਾ ਕਾਰੋਬਾਰ
🎬 Watch Now: Feature Video
ਜਲੰਧਰ: ਸ਼ਹਿਰ 'ਚ ਚੰਡੀਗੜ੍ਹ ਤੋਂ ਸਪੈਸ਼ਲ ਪੁਲਿਸ ਟੀਮ ਤੇ ਜਲੰਧਰ ਟੀਮ ਵੱਲੋਂ ਲਾਟਰੀ ਸਟਾਲ ਦਾ ਕੰਮ ਕਰਨ ਵਾਲੇ ਲੋਕਾਂ 'ਤੇ ਰੇਡ ਕੀਤੀ ਗਈ। ਪੁਲਿਸ ਨੇ ਰੇਡ ਦੌਰਾਨ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 6 ਦੁਕਾਨਾਂ ਨੂੰ ਬੰਦ ਕਰਵਾ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏਸੀਪੀ ਨਿਰਮਲ ਸਿੰਘ ਨੇ ਕਿਹਾ ਕਿ ਡੀਜੀਪੀ ਪੰਜਾਬ ਦੇ ਆਦੇਸ਼ਾਂ ਮੁਤਾਬਕ ਜਲੰਧਰ ਦੇ ਵੱਖ-ਵੱਖ ਇਲਾਕਿਆਂ 'ਚ ਰੇਡ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਜੋ ਲੋਕ ਗੈਰ ਕਾਨੂੰਨੀ ਤਰੀਕੇ ਨਾਲ ਲਾਟਰੀ ਤੇ ਦੜੇ ਸੱਟੇ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਲੰਮਾ ਪਿੰਡ ਚੌਕ ਸਥਿਤ 6 ਦੁਕਾਨਾਂ ਬੰਦ ਕਰਵਾਈਆਂ ਗਈਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।