ਜਲੰਧਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ, 7 ਕਿੱਲੋ ਚੂਰਾ ਪੋਸਤ ਬਰਾਮਦ - Campaign against drug traffickers
🎬 Watch Now: Feature Video
ਜਲੰਧਰ: ਨਸ਼ਿਆਂ ਦੇ ਤਸਕਰਾਂ ਖ਼ਿਲਾਫ਼ ਮੁਹਿੰਮ ਦੇ ਹਿੱਸੇ ਵਜੋਂ ਪੁਲਿਸ ਨੇ ਪਿੰਡ ਸਾਂਖੇ ਵਿੱਚ ਇੱਕ ਵਿਅਕਤੀ ਦੀ ਚੈਕਿੰਗ ਕੀਤੀ, ਜਿਸ ਕੋਲੋਂ 7 ਕਿਲੋ ਚੂਰਾ ਪੋਸਤ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਮਕਸੂਦਾ ਦੇ ਐਸਐਚਓ ਕੰਵਰਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਨਰੇਸ਼ ਕੁਮਾਰ ਉਰਫ ਸੋਨੂੰ ਖਿਲਾਫ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਸ਼ਹਿਰ ਦੇ ਖੇਤਰ ਵਿੱਚ ਰਹਿਣ ਵਾਲੇ ਇਸ ਮੁਲਜ਼ਮ ਦੇ ਰਿਕਾਰਡ ਦੀ ਜਾਂਚ ਥਾਣਾ ਤਿੰਨ ਵਿੱਚ ਕੀਤੀ ਜਾਵੇਗੀ। ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।