ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਸ਼ਖ਼ਸ ਗ੍ਰਿਫਤਾਰ - ਪੰਜਾਬ ਵਿੱਚ ਚੋਣਾਂ
🎬 Watch Now: Feature Video
ਜਲੰਧਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਪੰਜਾਬ ਪੁਲਿਸ ਚੌਕਸ ਹੋ ਗਈ ਹੈ। ਪੁਲਿਸ ਨੇ ਸੂਬੇ ਵਿੱਚ ਚੋਣਾਂ ਅਮਨ ਸ਼ਾਂਤੀ ਨਾਲ ਕਰਵਾਉਣ ਦੇ ਮਕਸਦ ਨਾਲ ਸਖ਼ਤੀ ਵਧਾ ਦਿੱਤੀ ਹੈ। ਜਲੰਧਰ ਵਿੱਚ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ਼ 33 ਮਾਮਲੇ ਐਕਸਾਈਜ ਦੇ ਦਰਜ ਕੀਤੇ ਹਨ। ਇਸ ਕਾਰਵਾਈ ਦੇ ਚੱਲਦੇ ਪੁਲਿਸ ਨੇ 34 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੰਨ੍ਹਾਂ ਮਾਮਲਿਆਂ ਵਿੱਚ 15 ਲੱਖ 13 ਹਜ਼ਾਰ 500 ਮਿਲੀਲੀਟਰ ਨਾਜਾਇਜ਼ ਸ਼ਰਾਬ ਦੀ ਬਰਾਮਦਗੀ ਹੋਈ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇੱਕ ਹੋਰ ਤਾਜ਼ਾ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਵਿੱਚ 40 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬਰਾਮਦਗੀਆਂ ਹੋਣ ਦੀ ਉਮੀਦ ਹੈ।