ਜਲੰਧਰ ਪੁਲਿਸ ਕਮਿਸ਼ਨਰ ਕਰਫਿਊ ਦੌਰਾਨ ਆਪਣੇ ਮੁਲਾਜ਼ਮਾਂ ਦਾ ਵੀ ਰੱਖ ਰਹੇ ਧਿਆਨ
🎬 Watch Now: Feature Video
ਜਲੰਧਰ: ਕੋਰੋਨਾ ਵਾਇਰਸ ਕਰਕੇ ਪੰਜਾਬ ਵਿੱਚ ਕਰਫਿਊ ਦੀ ਮਿਆਦ ਵਧਾ ਦਿੱਤੀ ਗਈ ਹੈ ਅਤੇ ਆਉਣ ਵਾਲ਼ੇ ਸਮੇਂ ਪੁਲਿਸ ਦੀ ਡਿਊਟੀ ਹੋਰ ਸਖ਼ਤ ਹੋਣ ਜਾ ਰਹੀ ਹੈ। ਉੱਧਰ ਦੂਸਰੇ ਪਾਸੇ ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਅਤੇ ਕਰਫਿਊ ਪਾਲਣਾ ਦੇ ਨਾਲ-ਨਾਲ ਆਪਣੇ ਅਧਿਕਾਰੀਆਂ ਅਤੇ ਜਵਾਨਾਂ ਦਾ ਵੀ ਖੂਬ ਖਿਆਲ ਰੱਖ ਰਹੇ ਹਨ। ਪੁਲਿਸ ਕਮਿਸ਼ਨਰ ਨੇ ਜਲੰਧਰ ਦੇ ਕਈ ਇਲਾਕਿਆਂ ਦਾ ਦੌਰਾ ਕਰਦੇ ਹੋਏ ਜਿੱਥੇ ਕਰਫ਼ਿਊ ਦੇ ਹਾਲਤਾਂ ਦਾ ਜਾਇਜ਼ਾ ਲਿਆ ਉੱਥੇ ਹੀ ਆਪਣੇ ਮੁਲਾਜ਼ਮਾਂ ਦਾ ਵੀ ਪੂਰੀ ਤਰ੍ਹਾਂ ਖਿਆਲ ਰੱਖਿਆ।