ਜਲੰਧਰ ਪੁਲਿਸ ਵੱਲੋਂ 4 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ - Jalandhar Rural Police
🎬 Watch Now: Feature Video
ਜਲੰਧਰ: ਦਿਹਾਤੀ ਪੁਲਿਸ ਨੇ ਚਾਰ ਕਿੱਲੋ ਹੈਰੋਇਨ ਸਮੇਤ ਹਥਿਆਰਾਂ, ਗੋਲੀਆਂ ਨਾਲ ਦੋ ਮੁਲਜ਼ਮ ਗ੍ਰਿਫ਼ਤਾਰ ਕੀਤੇ ਜਦਕਿ ਇੱਕ ਮੁਲਜ਼ਮ ਭੱਜਣ 'ਚ ਕਾਮਯਾਬ ਰਿਹਾ, ਜਿਸ ਦੀ ਭਾਲ ਜਾਰੀ ਹੈ। ਜਲੰਧਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਛਾਪੇਮਾਰੀ ਦੌਰਾਨ ਦੋਵਾਂ ਨਸ਼ਾ ਤਸਕਰਾਂ ਨੂੰ ਜੰਮੂ ਕਸ਼ਮੀਰ ਨੰਬਰ ਦੀ ਇੱਕ ਕਾਰ ਨਾਲ ਗ੍ਰਿਫ਼ਤਾਰ ਕੀਤਾ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਪਰਮਿੰਦਰ ਸਿੰਘ ਬਿੰਦਾ ਫ਼ਿਰੋਜ਼ਪੁਰ ਜੇਲ੍ਹ ਵਿੱਚ ਬਹਿ ਕੇ ਨਸ਼ੇ ਦਾ ਕਾਰੋਬਾਰ ਕਰਦਾ ਹੈ ਜਿਸ 'ਚ ਦੁਬਈ ਦਾ ਨਸ਼ਾ ਤਸਕਰ ਵੀ ਸ਼ਾਮਲ ਹੈ। ਫੜੇ ਗਏ ਮੁਲਜ਼ਮ ਸ੍ਰੀਨਗਰ ਤੋਂ ਪੰਜਾਬ ਦੇ ਅਲੱਗ-ਅਲੱਗ ਸ਼ਹਿਰਾਂ ਵਿੱਚ ਨਸ਼ਾ ਸਪਲਾਈ ਕਰਦੇ ਸੀ।