Operation Blue Star:ਜਲੰਧਰ ਪੁਲਿਸ ਨੇ ਸ਼ਹਿਰ 'ਚ ਕੱਢਿਆ ਫਲੈਗ ਮਾਰਚ - ਦੋਆਬਾ ਚੌਂਕ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12033260-thumbnail-3x2-ha.jpg)
ਜਲੰਧਰ: ਲੰਘੇ ਦਿਨੀਂ ਜਲੰਧਰ ਪੁਲਿਸ ਨੇ ਫਲੈਗ ਮਾਰਚ ਕੱਢਿਆ। ਇਸ ਫਲੈਗ ਮਾਰਚ ਵਿੱਚ ਪੁਲਿਸ ਨੇ ਦੋਆਬਾ ਚੌਂਕ ਤੋਂ ਲੈ ਕੇ ਵੱਖ ਵੱਖ ਧਾਰਮਿਕ ਸਥਾਨਾਂ ਸਟੇਸ਼ਨ ਅਤੇ ਹੋਰ ਜਗ੍ਹਾ ਉੱਤੇ ਸਰਚ ਕੀਤੀ ਤਾਂ ਜੋ ਕੋਈ ਅਣਹੋਣੀ ਘਟਨਾ ਨਾ ਵਾਪਰੇ। ਡੀਸੀਪੀ ਟਰੈਫਿਕ ਨਰੇਸ਼ ਡੋਗਰਾ ਨੇ ਕਿਹਾ ਕਿ 6 ਜੂਨ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸੰਵਦੇਨਸ਼ੀਲ ਥਾਵਾਂ ਅਤੇ ਧਾਰਮਿਕ ਥਾਵਾਂ ਉੱਤੇ ਸਰਚ ਕੀਤੀ ਜਾਵੇਗੀ ਅਤੇ ਜਿੱਥੇ ਜ਼ਿਆਦਾ ਕੱਠ ਹੁੰਦਾ ਹੈ ਉਨ੍ਹਾਂ ਥਾਵਾਂ ਉੱਤੇ ਵੀ ਸਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਵੀ ਸੰਗਦੀ ਵਸਤੂ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲ੍ਸ ਨੂੰ ਸੂਚਿਤ ਕਰਨ ਜਿਸ ਨਾਲ ਕੋਈ ਵੀ ਅਣਹੋਣੀ ਘਟਨਾ ਨੂੰ ਰੋਕਿਆ ਜਾ ਸਕੇ ਅਤੇ ਪੁਲਿਸ ਹਰ ਚੁਰਾਏ ਉੱਤੇ ਰੇਲਵੇ ਸਟੇਸ਼ਨ ਬੱਸ ਸਟੈਂਡ ਅਤੇ ਹੋਰ ਧਾਰਮਿਕ ਸਥਾਨਾਂ ਉੱਤੇ ਮੁਸਤੈਦੀ ਦੇ ਨਾਲ ਖੜ੍ਹੀ ਹੈ ਅਤੇ ਪੈਟਰੋਲਿੰਗ ਪਾਰਟੀਆਂ ਵੀ ਪੂਰੀ ਤਰ੍ਹਾਂ ਚੁੱਕਣੀ ਹਨ।