ਜਲੰਧਰ ਵਾਸੀਆਂ ਨੇ ਨੱਚ-ਗਾ ਕੇ ਮਨਾਇਆ ਨਵੇਂ ਸਾਲ ਦਾ ਜਸ਼ਨ - ਜਲੰਧਰ
🎬 Watch Now: Feature Video
ਜਲੰਧਰ:1 ਜਨਵਰੀ 2021 ਨੂੰ ਨਵਾਂ ਵਰ੍ਹਾ ਸ਼ੁਰੂ ਹੋ ਗਿਆ ਹੈ। ਜਿਥੇ ਸਾਲ 2020 ਕੋਰੋਨਾ ਤੇ ਕਿਸਾਨੀ ਸੰਘਰਸ਼ ਦੇ ਲੇਖੇ ਲੱਗ ਗਿਆ। ਸਾਲ 2020 'ਚ ਕਰੋਨਾ ਮਹਾਂਮਾਰੀ ਕਰਕੇ ਕਈ ਲੋਕਾਂ ਦੀਆਂ ਜਾਨਾਂ ਗਈਆਂ, ਉਥੇ ਹੀ ਕਈ ਲੋਕਾਂ ਦਾ ਰੁਜ਼ਗਾਰ ਵੀ ਖੁੱਸ ਗਿਆ। ਇਸ ਮਹਾਂਮਾਰੀ ਕਾਰਨ ਵਿਸ਼ਵ 'ਚ ਜਨ-ਜੀਵਨ ਪ੍ਰਭਾਵਤ ਹੋਇਆ। ਇਸ ਤੋਂ ਇਲਾਵਾ ਅਜੇ ਵੀ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ 'ਚ ਕਿਸਾਨ ਅੰਦੋਲਨ ਜਾਰੀ ਹੈ। ਇਸ ਦੌਰਾਨ ਜਲੰਧਰ ਵਾਸੀ ਨਵੇਂ ਸਾਲ ਦਾ ਜਸ਼ਨ ਮਨਾਉਂਦੇ ਨਜ਼ਰ ਆਏ। ਉਨ੍ਹਾਂ ਕੇਕ ਕੱਟ ਕੇ ਤੇ ਨੱਚ ਗਾ ਕੇ ਨਵੇਂ ਸਾਲ ਦਾ ਜਸ਼ਨ ਮਨਾਇਆ। ਲੋਕ ਆਪਣੇ ਸਾਥੀਆਂ, ਰਿਸ਼ਤੇਦਾਰਾ ਤੇ ਪਰਿਵਾਰਕ ਮੈਂਬਰਾਂ ਨਾਲ ਹੋਟਲ ਪੁੱਜੇ। ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਲੋਕਾਂ ਨੇ ਕਿਹਾ ਬੀਤੇ ਸਾਲ 'ਚ ਕੋਰੋਨਾ ਮਹਾਂਮਾਰੀ ਦੇ ਦੌਰਾਨ ਉਨ੍ਹਾਂ ਨੂੰ ਇਹ ਸਬਕ ਮਿਲਿਆ ਕਿ ਸਾਨੂੰ ਜਿਨ੍ਹਾਂ ਵੀ ਸਮਾਂ ਮਿਲਦਾ ਹੈ ਉਹ ਸਾਨੂੰ ਆਪਣੇ ਪਰਿਵਾਰ, ਦੋਸਤਾਂ ਦੇ ਨਾਲ ਖੁਸ਼ੀ-ਖੁਸ਼ੀ ਬਿਤਾਉਣਾ ਚਾਹੀਦਾ ਹੈ।