ਜਲੰਧਰ ਦੇ ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ - ਜਲੰਧਰ ਦੇ ਸਿਵਲ ਹਸਪਤਾਲ
🎬 Watch Now: Feature Video
ਜਲੰਧਰ: ਇੱਥੋਂ ਦੇ ਗੁਰੂ ਨਾਨਕਪੁਰਾ ਵੈਸਟ ਇਲਾਕੇ ਵਿੱਚ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਨਾਂਅ ਗੁਰਨਾਮ ਹੈ। ਉਨ੍ਹਾਂ ਨੇ ਕਿਹਾ ਮ੍ਰਿਤਕ ਦੀ ਲਾਸ਼ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਭੇਜਿਆ ਗਿਆ ਹੈ। ਇਹ ਘਟਨਾ ਸ਼ਾਮ ਦੀ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਦੇ ਦਸੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।