ਪਰਾਲੀ ਦੇ ਮੁੱਦੇ 'ਤੇ ਜਸਬੀਰ ਡਿੰਪਾ ਨੇ ਕੀਤੀ ਕਿਸਾਨਾਂ ਦੀ ਹਮਾਇਤ, ਕੇਂਦਰ ਨੂੰ ਘੇਰਿਆ
ਨਵੀਂ ਦਿੱਲੀ: ਲੋਕ ਸਭਾ ਦੇ ਸਰਦ ਰੁੱਤ ਇਜਲਾਸ ਵਿੱਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਪਰਾਲੀ ਦਾ ਮੁੱਦਾ ਚੁੱਕਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਵੀ ਦਿੱਲੀ ਜਾਂ ਹੋਰ ਖੇਤਰਾਂ ਵਿੱਚ ਪ੍ਰਦੂਸ਼ਣ ਵੱਧਦਾ ਹੈ ਤਾਂ ਹਰ ਵਾਰ ਕਿਸਾਨਾਂ ਵਿਰੁੱਧ ਹੀ ਉਂਗਲ ਚੁੱਕੀ ਜਾਂਦੀ ਹੈ। ਪੰਜਾਬ ਵਿੱਚ ਪਰਾਲੀ ਜਲਾਉਣਾ ਇੱਕ ਬਹੁਤ ਵੱਡੀ ਸਮੱਸਿਆ ਹੈ। ਕੈਪਟਨ ਸਰਕਾਰ ਨੇ ਇਸ ਦੇ ਹੱਲ ਲਈ ਪਰਾਲੀ ਨਾ ਜਲਾਉਣ ਵਾਲੇ ਕਿਸਾਨਾਂ ਨੂੰ 2500 ਰੁਪਏ ਪਰ ਏਕੜ ਨੂੰ ਦਿੱਤਾ ਹੈ। ਉਨ੍ਹਾਂ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਵੀ ਪਰ ਏਕੜ 5 ਹਜ਼ਾਰ ਰੁਪਏ ਕਿਸਾਨਾਂ ਨੂੰ ਦੇ ਕੇ ਉਨ੍ਹਾਂ ਦੀ ਮਦਦ ਕਰਨ।