ਕਰਤਾਰਪੁਰ ਸਾਹਿਬ ਲਈ 19 ਨਵੰਬਰ ਨੂੰ ਜਾਵੇਗਾ ਜੱਥਾ : ਬੀਬੀ ਜਗੀਰ ਕੌਰ
ਸ੍ਰੀ ਫ਼ਤਿਹਗੜ੍ਹ ਸਾਹਿਬ : ਕਰਤਾਰਪੁਰ ਸਾਹਿਬ ਲਾਂਘਾ ਲੰਬੇ ਸਮੇਂ ਤੋਂ ਬੰਦ ਸੀ, ਇਸ ਨੂੰ ਖੋਲ੍ਹਣ ਦੀ ਮੰਗ ਪਿਛਲੇ ਲੰਮੇ ਸਮੇਂ ਤੋਂ ਸੰਗਤਾਂ ਵਲੋਂ ਕੀਤੀ ਜਾ ਰਹੀ ਸੀ। ਕੇਂਦਰ ਸਰਕਾਰ ਵਲੋਂ ਮੁੜ ਤੋਂ ਲਾਂਘਾ ਖੋਲ੍ਹ ਦਿੱਤਾ ਗਿਆ, ਜਿਸ ਤੋਂ ਬਾਅਦ ਸੰਗਤਾਂ 'ਚ ਖੁਸ਼ੀ ਦੀ ਲਹਿਰ ਹੈ। ਕੋਰੋਨਾ ਦੇ ਚੱਲਦਿਆਂ ਸਰਕਾਰ ਵਲੋਂ ਪਾਬੰਦੀਆਂ ਵੀ ਲਗਾਈਆਂ ਗਈਆਂ ਹਨ, ਜਿਸ ਕਾਰਨ ਪੰਜਾਬ ਤੋਂ 150 ਅਤੇ ਬਾਕੀ ਸੂਬਿਆਂ ਤੋਂ 100 ਸ਼ਰਧਾਲੂ ਹੀ ਸ਼ਾਮਿਲ ਹੋ ਸਕਣਗੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ 19 ਨਵੰਬਰ ਨੂੰ ਐਸਜੀਪੀਸੀ ਵਲੋਂ ਜਥਾ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਜਾਵੇਗਾ। ਇਸ ਦੇ ਨਾਲ ਹੀ ਲਾਂਘਾ ਖੋਲ੍ਹਣ ਨੂੰ ਲੈਕੇ ਉਨ੍ਹਾਂ ਕਿਹਾ ਕਿ ਸਿਆਸਤ ਨਹੀਂ ਕਰਨੀ ਚਾਹੀਦੀ, ਉਨ੍ਹਾਂ ਕਿਹਾ ਕਿ ਲਾਂਘਾ ਖੋਲ੍ਹਣ ਲਈ ਸਭ ਨੇ ਬਰਾਬਰ ਯਤਨ ਕੀਤੇ ਹਨ।