ਇੰਗਲੈਂਡ ਦੇ ਗੁਰਦੁਆਰੇ 'ਚ ਹੋਈ ਤੋੜਭੰਨ ਦੀ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿੰਦਾ - ਗਿਆਨੀ ਹਰਪ੍ਰੀਤ ਸਿੰਘ
🎬 Watch Now: Feature Video
ਬਠਿੰਡਾ: ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜੁਨ ਦੇਵ ਜੀ ਵਿਖੇ ਇੱਕ ਸਿਰਫਿਰੇ ਵਿਅਕਤੀ ਵੱਲੋਂ ਕੀਤੀ ਤੋੜਭੰਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇੰਗਲੈਂਡ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਧਰਮ ਬਾਰੇ ਹੋਰਨਾਂ ਧਰਮਾਂ ਦੇ ਲੋਕਾਂ ਨੂੰ ਵੀ ਜਾਣੂ ਕਰਵਾਉਣ ਤਾਂ ਜੋ ਅਜਿਹੇ ਨਸਲੀ ਹਮਲਿਆਂ 'ਤੇ ਰੋਕ ਲਾਈ ਜਾ ਸਕੇ।