ਬੇਅਦਬੀ ਦੀਆਂ ਘਟਨਾਵਾਂ 'ਤੇ ਨੱਥ ਪਾਉਣ 'ਚ ਪੰਜਾਬ ਤੇ ਕੇਂਦਰ ਦੀਆਂ ਏਜੰਸੀਆਂ ਫੇਲ੍ਹ: ਗਿਆਨੀ ਹਰਪ੍ਰੀਤ ਸਿੰਘ - ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇੱਕ ਬਿਆਨ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਵਿੱਚ ਦਿਨ ਪਰ ਦਿਨ ਵੱਧ ਰਹੀਆ ਬੇਅਦਬੀ ਦੀ ਘਟਨਾਵਾਂ 'ਤੇ ਚਿੰਤਾ ਪ੍ਰਗਟ ਕਰਦਿਆ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਹੋਰ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਹੈ, ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਪਰ ਆਖਿਰ ਸਵਾਲ ਇਹ ਹੈ ਕਿ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆ ਏਜੰਸੀਆਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਤੋਂ ਅਸਮੱਰਥ ਕਿਉਂ ਹਨ। ਜੇਕਰ ਇਹ ਏਜੰਸੀਆਂ ਵੱਡੇ-ਵੱਡੇ ਕੇਸ ਹੱਲ ਕਰ ਸਕਦੀਆਂ ਹਨ ਤੇ ਫਿਰ ਉਹ ਬੇਅਦਬੀ ਦੀਆਂ ਘਟਨਾਵਾਂ 'ਤੇ ਲਗਾਮ ਕਿਉਂ ਨਹੀ ਲਗਾਉਂਦਿਆਂ।