ਜੱਥੇਦਾਰ ਰਣਜੀਤ ਤਲਵੰਡੀ ਨੇ ਹਲਵਾਰਾ 'ਚ ਬਣ ਜਾ ਰਹੇ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਣ ਦੀ ਕੀਤੀ ਮੰਗ - Shiromani Akali Dal (Democratic)
🎬 Watch Now: Feature Video
ਰਾਏਕੋਟ: ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ ਜੱਥੇਦਾਰ ਰਣਜੀਤ ਸਿੰਘ ਤਲਵੰਡੀ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦਗਾਰ 'ਤੇ ਨਤਮਸਤਕ ਹੋਏ। ਉਨ੍ਹਾਂ ਕਿਹਾ ਸਾਨੂੰ ਸਾਡੇ ਸ਼ਹੀਦਾਂ ਦੀਆਂ ਯਾਦਾਂ ਨੂੰ ਸੰਭਾਲ ਕੇ ਉਨ੍ਹਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹਲਵਾਰਾ ਵਿਖੇ ਬਣ ਜਾ ਰਹੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਣ ਲਈ ਇੱਕ ਦਸਖ਼ਤੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਇਸ ਮੰਗ ਦੇ ਹੱਕ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।