ਜਿਆਣੀ ਨੇ ਕੇਂਦਰ ਤੇ ਕਿਸਾਨਾਂ ਦੀ ਮੀਟਿੰਗ 'ਚ ਹੱਲ ਨਿਕਲਣ ਦਾ ਜਤਾਇਆ ਭਰੋਸਾ
🎬 Watch Now: Feature Video
ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਦੀ ਦੂਜੀ ਮੀਟਿੰਗ ਮੰਗਲਵਾਰ ਦਿੱਲੀ ਦੇ ਵਿਗਿਆਨ ਭਵਨ ਵਿੱਚ ਦੁਪਹਿਰ 3 ਵਜੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਵਿੱਚ ਹੋ ਰਹੀ ਹੈ। ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਸੁਰਜੀਤ ਸਿੰਘ ਜਿਆਣੀ ਨੇ ਇਸ ਮੀਟਿੰਗ ਦੇ ਨਤੀਜੇ ਸਕਾਰਾਤਮਕ ਆਉਣ ਬਾਰੇ ਭਰੋਸਾ ਜਤਾਇਆ। ਜਿਆਣੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਅੱਜ ਹੋਣ ਵਾਲੀ ਮੀਟਿੰਗ ਵਿੱਚ ਕਿਸਾਨਾਂ ਦੇ ਸਾਰੇ ਮੁੱਦੇ ਅਤੇ ਮੁਸ਼ਕਿਲਾਂ ਦੇ ਹੱਲ ਕਰ ਦਿੱਤੇ ਜਾਣਗੇ ਅਤੇ ਜੇਕਰ ਅੱਜ ਨਹੀਂ ਹੋਇਆ ਤਾਂ ਇੱਕ-ਦੋ ਦਿਨਾਂ ਵਿੱਚ ਇੱਕ ਤੀਜੀ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਇਨ੍ਹਾਂ ਮੁੱਦਿਆਂ ਨੂੰ ਜ਼ਰੂਰ ਹੱਲ ਕੀਤਾ ਜਾਵੇਗਾ।
Last Updated : Dec 1, 2020, 10:46 PM IST