ਜੁਆਇੰਟ ਐਕਸ਼ਨ ਕਮੇਟੀ ਦੇ ਵਰਕਰਾਂ ਨੂੰ ਪ੍ਰਦਰਸ਼ਨ ਕਰਨ ਤੋਂ ਪੁਲਿਸ ਨੇ ਰੋਕਿਆ
🎬 Watch Now: Feature Video
ਜਲੰਧਰ: ਬੁੱਧਵਾਰ ਨੂੰ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ, ਡੀਏ ਦਾ ਬਕਾਇਆ, ਪੇ ਕਮਿਸ਼ਨ ਨੂੰ ਲਾਗੂ ਕਰਨਾ ਅਜਿਹੀ ਮੰਗਾਂ ਨੂੰ ਲੈ ਕੇ ਜਲੰਧਰ ਦੇ ਡੀਸੀ ਦਫਤਰ ਦੇ ਬਾਹਰ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਜਾਣਾ ਸੀ। ਪਰ ਪੁਲਿਸ ਵਿਭਾਗ ਨੇ ਇਸ ਪ੍ਰਦਰਸ਼ਨ ਨੂੰ ਕਰਨ ਤੋਂ ਮਨਾ ਕਰ ਦਿੱਤਾ। ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਪਹਿਲਾ ਪੁਲਿਸ ਵਿਭਾਗ ਵੱਲੋਂ ਘੱਟ ਵਿਅਕਤੀਆਂ ਨਾਲ ਪ੍ਰਦਰਸ਼ਨ ਕਰਨ ਦੀ ਮਨਜ਼ੂਰੀ ਦਿੱਤੀ ਸੀ ਬਾਅਦ 'ਚ ਪੁਲਿਸ ਵਿਭਾਗ ਨੂੰ ਪੁਤਲਾ ਫੂਕਣ ਦਾ ਪਤਾ ਲਗਾ ਤਾਂ ਉਨ੍ਹਾਂ ਨੇ ਪ੍ਰਦਰਸ਼ਨ ਕਰਨ ਤੋਂ ਹੀ ਮਨਾ ਕਰ ਦਿੱਤਾ।