SAD ਤੇ BSP ਆਗੂਆਂ ਦੇ ਵੱਲੋਂ ਸਾਂਝੇ ਤੌਰ ‘ਤੇ ਪ੍ਰੈੱਸ ਕਾਨਫਰੰਸ - ਤੇਲ ਅਤੇ ਡੀਜ਼ਲ ਦੀਆਂ ਕੀਮਤਾਂ
🎬 Watch Now: Feature Video
ਗੁਰਦਾਸਪੁਰ:ਜ਼ਿਲ੍ਹਾ ਗੁਰਦਾਸਪੁਰ ਦੇ ਪਾਰਟੀ ਦਫ਼ਤਰ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵੱਲੋਂ ਸਾਂਝੇ ਤੌਰ ਪ੍ਰੈੱਸ ਕਾਨਫਰੰਸ ਕੀਤੀ ਗਈ । ਇਸ ਦੌਰਾਨ ਆਗੂਆਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਹੋਇਆ ਕਿਹਾ ਕਿ 2022 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਬੰਧਨ ਸਾਰੀਆਂ ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਵੀ ਵਾਅਦੇ ਕੀਤੇ ਸਨ ਉਹ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ । ਉਨ੍ਹਾਂ ਦੱਸਿਆ ਕਿ ਅੱਜ ਦੇਸ਼ ਵਿਚ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਲੋਕ ਰੋਜ਼ਾਨਾ ਮਰ ਰਹੇ ਹਨ ਕਿਉਂਕਿ ਤੇਲ ਅਤੇ ਡੀਜ਼ਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ ਅਤੇ ਬੇਰੁਜ਼ਗਾਰੀ ਵਧ ਗਈ ਹੈ।ਉਨ੍ਹਾਂ ਸੂਬਾ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਅੱਜ ਨੌਜਵਾਨਾਂ ਦੇ ਭਵਿੱਖ ਨਾਲ ਸਕਾਲਰਸ਼ਿਪ ਘੁਟਾਲਾ ਕੀਤਾ ਗਿਆ ਹੈ ਜਿਸ ਕਾਰਨ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹੱਕ ਵਿੱਚ ਆਪਣਾ ਫਤਵਾ ਦੇਣਗੇ।