ਲਾਲ ਕਿਲ੍ਹਾ ਮਾਮਲੇ 'ਚ ਜ਼ਾਚ ਤੋ ਪਹਿਲਾ ਜੁਗਰਾਜ ਸਿੰਘ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: 26 ਜਨਵਰੀ ਨੂੰ ਦਿੱਲੀ ਲਾਲ ਕਿਲ੍ਹਾ ਤੇ ਨਿਸ਼ਾਨ ਸਾਹਿਬ ਅਤੇ ਕਿਸਾਨੀ ਝੰਡਾ ਲਹਿਰਾਉਣ ਵਾਲੇ ਤਰਨਤਾਰਨ ਦੇ ਨੌਜਵਾਨ ਜੁਗਰਾਜ ਸਿੰਘ ਦਿੱਲੀ ਕ੍ਰਾਈਮ ਬਰਾਂਚ ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚ ਸ਼ਾਮਲ ਹੋਣ ਲਈ ਜਾਣ ਤੋਂ ਪਹਿਲਾਂ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਜਿੱਥੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸਿਰੋਪਾਓ ਦੀ ਬਖਸ਼ੀਸ਼ ਕੀਤੀ। ਜੁਗਰਾਜ ਸਿੰਘ ਦੇ ਕੇਸ ਦੀ ਪੈਰਵੀ ਕਰ ਰਹੇ ਦਲ ਖ਼ਾਲਸਾ ਦੇ ਜਨਰਲ ਸਕੱਤਰ ਕੰਵਰਪਾਲ ਸਿੰਘ ਧਾਮੀ ਨੇ ਦੱਸਿਆ ਕਿ ਮਾਣਯੋਗ ਅਦਾਲਤ ਦਿੱਲੀ ਵੱਲੋਂ 8-11-15 ਤਿੰਨ ਦਿਨਾਂ ਲਈ ਕਰਾਈਮ ਬਰਾਂਚ ਅੱਗੇ ਜਾਂਚ ਵਿਚ ਸ਼ਾਮਲ ਹੋਣ ਲਈ ਹੁਕਮ ਜਾਰੀ ਕੀਤੇ ਗਏ ਹਨ।ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਦਿੱਲੀ ਲਈ ਰਵਾਨਾ ਹੋ ਰਹੇ ਹਨ । ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ 20 ਜੁਲਾਈ ਤੱਕ ਜੁਗਰਾਜ ਸਿੰਘ ਦੀ ਗ੍ਰਿਫ਼ਤਾਰੀ ਤੇ ਰੋਕ ਲਗਾਈ ਗਈ ਹੈ।