ਲਖੀਮਪੁਰ ਘਟਨਾ ਨੂੰ ਲੈਕੇ ਕਿਸਾਨਾਂ ਵੱਲੋਂ ਕਲਸ਼ ਯਾਤਰਾ
ਜਲੰਧਰ: ਸੰਯੁਕਤ ਕਿਸਾਨ ਮੋਰਚਾ ਵੱਲੋਂ ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਲਖੀਪੁਰ ਖੀਰੀ ( Lakhimpur incident) ‘ਚ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਦੀਆਂ ਅਸਥੀਆਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਕਲਸ਼ ਯਾਤਰਾ (Kalash Yatra) ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਕੱਢੀ ਜਾ ਰਹੀ ਹੈ। ਇਸ ਦੇ ਚੱਲਦੇ ਹੀ ਇਹ ਕਲਸ਼ ਯਾਤਰਾ ਵੱਖ ਵੱਖ ਥਾਵਾਂ ਤੋਂ ਹੁੰਦੀ ਹੋਈ ਗੋਲ ਚੌਂਕ ਫਗਵਾੜਾ ਪਹੁੰਚੀ। ਗੋਲ ਚੌਂਕ ਫਗਵਾੜਾ ਪਹੁੰਚਣ ‘ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਸ਼ਹੀਦ ਹੋਏ ਕਿਸਾਨਾਂ (farmers) ਅਤੇ ਪੱਤਰਕਾਰ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਇਹ ਕਲਸ਼ ਯਾਤਰਾ (Kalash Yatra) ਕੱਲ੍ਹ ਸ਼ੁਰੂ ਕੀਤੀ ਗਈ ਸੀ ਤੇ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਇਹ ਕਲਸ਼ ਯਾਤਰਾ ਕੀਰਤਪੁਰ ਸਾਹਿਬ ਪਹੁੰਚੇਗੀ, ਜਿੱਥੇ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਜਾਵੇਗਾ।