ਕਰਨ ਇੰਦਰ ਸਿੰਘ ਢਿੱਲੋਂ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦਾ ਸੰਭਾਲਿਆ ਅਹੁਦਾ - Karan Inder Singh Dhillon
🎬 Watch Now: Feature Video
ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਪੁੱਤਰ ਕਰਨ ਇੰਦਰ ਸਿੰਘ ਢਿੱਲੋਂ ਨੇ ਬਰਨਾਲਾ ਦੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਅੁਹਦਾ ਸੰਭਾਲਣ ਉਪਰੰਤ ਕਰਨ ਢਿੱਲੋਂ ਨੇ ਬਰਨਾਲਾ ਨੂੰ ਹਰ ਪੱਖ ਤੋਂ ਪੰਜਾਬ ਦਾ ਇੱਕ ਨੰਬਰ ਜ਼ਿਲ੍ਹਾ ਬਣਾਉਣ ਦਾ ਦਾਅਵਾ ਕੀਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਕਰਨ ਇੰਦਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁੱਖ ਏਜੰਡਾ ਬਰਨਾਲਾ ਦਾ ਸਰਬ ਪੱਖੀ ਵਿਕਾਸ ਕਰਨਾ ਹੈ। ਹੁਣ ਕਾਂਗਰਸ ਸਰਕਾਰ ਦੀ ਅਗਵਾਈ ਵਿੱਚ ਬਰਨਾਲਾ ਵਿੱਚ ਵਿਕਾਸ ਕਾਰਜ ਆਰੰਭ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨੌਜਵਾਨ ਰੁਜ਼ਗਾਰ ਦੀ ਘਾਟ ਕਰਕੇ ਵਿਦੇਸਾਂ ਵਿੱਚ ਜਾ ਰਹੇ ਹਨ ਤੇ ਹੁਣ ਬਰਨਾਲਾ ਵਿੱਚ ਬਹੁਤ ਸਾਰੇ ਉਦਯੋਗ ਪੈਦਾ ਹੋ ਰਹੇ ਹਨ।